Punjab : ਪੰਜਾਬ ਦੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ (PNB) ਦੇ ਅੰਦਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਚੋਰ ਦਿਨ-ਦਿਹਾੜੇ ਹਥਿਆਰਾਂ ਨਾਲ ਬੈਂਕ ‘ਚ ਦਾਖਲ ਹੋਏ ਅਤੇ ਕੁਝ ਹੀ ਮਿੰਟਾਂ ‘ਚ ਕਰੀਬ 20 ਲੱਖ ਰੁਪਏ ਲੁੱਟ ਲਏ ਅਤੇ ਉੱਥੋਂ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਘਟਨਾ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਹੈ। ਬੈਂਕ ‘ਚ ਲੱਗੇ CCTV ਕੈਮਰੇ ਵਿਚ ਇਹ ਪੂਰੀ ਘਟਨਾ ਕੈਦ ਹੋ ਗਈ ਹੈ।
ਘਟਨਾ ਦੀ ਸੂਚਨਾ ਮਿਲਣ ‘ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ CCTV ਫੁਟੇਜ ਕਬਜੇ ‘ਚ ਲੈ ਲਿਆ ਹੈ ਅਤੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮੁਤਾਬਕ ਇਸ ਬੈਂਕ ਦੇ ਉੱਪਰ ਪੰਜਾਬ ਨੈਸ਼ਨਲ ਬੈਂਕ ਦਾ ਖੇਤਰੀ ਦਫ਼ਤਰ ਵੀ ਹੈ।