ਆਮ ਆਦਮੀ ਪਾਰਟੀ ਦਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਕਾਫ਼ਲਾ, ਸੈਂਕੜੇ ਪਰਿਵਾਰ ‘ਆਪ’ ‘ਚ ਹੋਏ ਸ਼ਾਮਲ

Published:

ਜਲੰਧਰ, 17 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਹਲਕਾ ਜਲੰਧਰ ਉੱਤਰੀ ਦੇ ਮੁਹੱਲਾ ਅਮਰ ਨਗਰ ਦੇ ਸੈਂਕੜੇ ਪਰਿਵਾਰਾਂ ਨੇ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਜਲੰਧਰ ਵਿਖੇ ਹੋਣ ਵਾਲੇ ਉਪ ਚੋਣ ਵਿਚ ਸੁਸ਼ੀਲ ਕੁਮਾਰ ਰਿੰਕੂ ਦਾ ਡਟ ਕੇ ਸਮਰਥਨ ਕਰਾਂਗਾ ਅਤੇ ਭਾਰੀ ਵੋਟਾਂ ਨਾਲ ਜਿਤਾਵਾਂਗੇ।

ਹਲਕਾ ਇੰਚਾਰਜ ਦਿਨੇਸ਼ ਢੱਲ ਵੱਲੋਂ ਕਰਵਾਈ ਇਕ ਰੈਲੀ ਵਿਚ ਸ਼ਾਮਲ ਹੋਏ ਸੈਂਕੜੇ ਪਰਿਵਾਰਾਂ ਦਾ ਜਨਰਲ ਸਕੱਤਰ ਪੰਜਾਬ ਹਰਚੰਦ ਸਿੰਘ ਬਰਸਟ ਨੇ ਇਨ੍ਹਾਂ ਸੈਂਕੜੇ ਸਮਰਥਕਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕਰਦਿਆਂ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵਿਰੋਧੀ ਪਾਰਟੀਆਂ ਨੂੰ ਲਗਾਤਾਰ ਝਟਕੇ ਦੇ ਰਹੇ ਹਨ। ਰਿੰਕੂ ਦੇ ਸਮਰਥਨ ਵਿੱਚ ਸੈਂਕੜੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜੋ ਲਗਾਤਾਰ ਸਿਲਸਿਲਾ ਜਾਰੀ ਹੈ।

ਹਰਚੰਦ ਬਰਸਟ ਨੇ ਸਮੂਹ ਨਵੇਂ ਮੈਂਬਰਾਂ ਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਅਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਪਣੇ ਇਲਾਕੇ ਦੇ ਆਮ ਲੋਕਾਂ ਤੱਕ ਲੈ ਕੇ ਜਾਣ ਦੀ ਅਪੀਲ ਕੀਤੀ। ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਕਿਉਂਕਿ ਲੋਕ ਅਤੇ ਪੰਜਾਬ ਪੱਖੀ ਆਗੂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਹਰ ਭਾਈਚਾਰੇ ਅਤੇ ਖੇਤਰ ਦੇ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਯਕੀਨਨ ਵੱਡੀ ਜਿੱਤ ਦਰਜ ਕਰਨਗੇ।

ਇਸ ਮੌਕੇ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਰਜਨੀਸ਼ ਕੁਮਾਰ ਦਹੀਆ, ਆਮ ਆਦਮੀ ਪਾਰਟੀ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਰਿੰਕੂ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਆਤਮ ਪ੍ਰਕਾਸ਼ ਬੱਬਲੂ ਹਾਜ਼ਰ ਸਨ।

Advertisement

spot_img

Related articles

Recent articles