ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦਾ ਵਫ਼ਦ ਆਪ ਦੇ ਲੋਕਸਭਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਮਿਲਿਆ

Published:

ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਹੋਈ ਗੱਲਬਾਤ

ਸੁਸ਼ੀਲ ਕੁਮਾਰ ਰਿੰਕੂ ਵੱਲੋ ਲੋਕ ਸਭਾ ਇੰਚਾਰਜ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ

ਮਿਤੀ 13 ਅਪ੍ਰੈਲ 2023 (ਜਲੰਧਰ) ਅੱਜ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਆਪ ਦੇ ਲੋਕਸਭਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨਾਲ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਗੱਲਬਾਤ ਕੀਤੀ ਗਈ।

ਮੁੱਖ ਮੰਤਰੀ ਵੱਲੋਂ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਵੀ ਜ਼ਾਰੀ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀ ਮਿਲੇ ਜਿਸ ਸਬੰਧੀ ਮੁਲਾਜ਼ਮ ਲਗਾਤਾਰ ਮੰਤਰੀਆ ਤੇ ਵਿਧਾਇਕਾਂ ਨੂੰ ਵਾਅਦਾ ਯਾਦ ਕਰਵਾ ਰਹੇ ਸਨ ਅਤੇ ਅੱਜ ਮੁਲਾਜ਼ਮਾਂ ਦੇ ਵਫਦ ਨੇ ਆਪ ਦੇ ਲੋਕਸਭਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨਾਲ ਮੁਲਾਕਾਤ ਕੀਤੀ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਮੁਲਾਜ਼ਮ ਆਗੂ ਸ਼ੋਭਿਤ ਭਗਤ,ਰਾਕੇਸ਼, ਸੋਹਨ ਲਾਲ ਨੇ ਕਿਹਾ ਕਿ ਆਪ ਦੇ ਲੋਕਸਭਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਬੜੇ ਧਿਆਨ ਨਾਲ ਮੁਲਾਜ਼ਮਾਂ ਦੀਆ ਮੰਗਾਂ ਨੂੰ ਸੁਣਿਆ ਅਤੇ ਜਲਦ ਹੀ ਲੋਕਸਭਾ ਇੰਚਾਰਜ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ.

 

Advertisement

spot_img

Related articles

Recent articles