ਜਲੰਧਰ (ਸਾਂਝਾ ਪੰਜਾਬ ਟੀਵੀ) : ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਮਿਲੀ ਜਾਣਕਾਰੀ ਮੁਤਾਬਕ ਬਰਲਟਨ ਪਾਰਕ ਵਿਚ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਵਿਅਕਤੀ ਦੀ ਪਛਾਣ ਸੱਤਾ ਘੁਮਣ ਵਜੋਂ ਹੋਈ ਹੈ ਜੋ ਕਿ ਜਲੰਧਰ ਮਕਸੂਦਾਂ ਮੰਡੀ ਵਿਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਮੰਡੀ ਵਿਚ ਚੌਂਕੀਦਾਰ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਕੁਝ ਵਿਅਕਤੀਆਂ ਵੱਲੋਂ ਸੱਤਾ ਨੂੰ ਬਰਲਟਨ ਪਾਰਕ ਵਿਚ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ।
ਸ਼ਨੀਵਾਰ ਸਵੇਰੇ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਵਿੱਚ ਜੁੱਟ ਗਈ ਹੈ ।