ਜਲੰਧਰ ਦੇ ਰੈਣਕ ਬਾਜ਼ਾਰ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਰਟ ਸਰਕਟ ਕਾਰਨ ਤਾਰਾਂ ਨੂੰ ਅੱਗ ਲੱਗ ਗਈ। ਰੈਣਕ ਬਾਜ਼ਾਰ ਮਾਰਕੀਟ ਸਥਿਤ ਚੱਢਾ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਦੀ ਕਿ ਬਿਜਲੀ ਦਿੱਬ ਤਾਰਾਂ ‘ਚ ਧਮਾਕੇ ਹੋ ਰਹੇ ਹਨ।
ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਅੱਗ ਲੱਗਣ ਤੋਂ ਬਾਅਦ ਬਾਜ਼ਾਰ ਦੇ ਲੋਕ ਇਕੱਠੇ ਹੋ ਗਏ ਅਤੇ ਫਾਇਰ ਵਿਭਾਗ ਨੂੰ ਘਟਨਾ ਦੀ ਸੂਚਨਾ ਦਿੱਤੀ। ਖੁਸ਼ਕਿਸਮਤੀ ਨਾਲ ਇਸ ਹਾਦਸੇ ਦੌਰਾਨ ਜ਼ਿਆਦਾਤਰ ਦੁਕਾਨਾਂ ਬੰਦ ਸਨ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।